March 28, 2026 10:00:14

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ ਮਾਹਿਲਪੁਰ ‘ਚ : ਜੈ ਕ੍ਰਿਸ਼ਨ ਸਿੰਘ ਰੌੜੀ

Mar18,2026 | Meenu Galhotra | Hoshiarpur

ਡਿਪਟੀ ਸਪੀਕਰ ਨੇ ਲਿਆ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾਨਸ਼ਿਆਂ ਵਿਰੁੱਧ ਸੁਨੇਹਾ ਦੇਵੇਗੀ ਮੈਰਾਥਨ, 5ਕਿਲੋਮੀਟਰ, 10ਕਿਲੋਮੀਟਰ, 21ਕਿਲੋਮੀਟਰ ਤੇ42ਕਿਲੋਮੀਟਰ ਮੈਰਾਥਨਚ ਦੌੜਨਗੇ ਲੋਕਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੈਰਾਥਨਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇਣ ਲਈ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਮੈਰਾਥਨ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ,ਮਾਹਿਲਪੁਰਵਿਖੇ22ਮਾਰਚ ਨੂੰ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਵੱਡੇ ਪੱਧਰਤੇ ਐਕਸ਼ਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਈ ਸਾਰਥਕ ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਮਾਹਿਲਪੁਰ ਵਿਖੇ ਹੋਣ ਵਾਲੀ ਰਾਸ਼ਟਰੀ ਮੈਰਾਥਨ ਵੀ ਇਸੇ ਲੜੀ ਦਾ ਹਿੱਸਾ ਹੈਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਤਰਜੀਹ ਹੈ ਜਿਸ ਦੀ ਪ੍ਰਾਪਤੀ ਲਈ ਲਗਾਤਾਰ ਕਾਰਜ ਜਾਰੀ ਹੈਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆ ਕੇ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜ ਕੇ ਸਮਾਜਿਕ ਬੁਰਾਈ ਤੋਂ ਬਚਿਆ ਜਾ ਸਕਦਾ ਹੈਉਨ੍ਹਾਂ ਦੱਸਿਆ ਕਿ ਮੈਰਾਥਨ ਦੇ ਜੇਤੂਆਂ ਦੀ ਹੌਂਸਲਾ ਅਫ਼ਜ਼ਾਈ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਜਾਵੇਗਾ।ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਬਾਰੇ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮੈਰਾਥਨ ਵਿਚ ਚਾਰ ਵਰਗ ਰੱਖੇ ਗਏ ਹਨ ਜਿਨ੍ਹਾਂ ਵਿਚ5ਕਿਲੋਮੀਟਰ, 10ਕਿਲੋਮੀਟਰ, 21ਕਿਲੋਮੀਟਰ ਤੇ42ਕਿਲੋਮੀਟਰ ਮੈਰਾਥਨ ਵਿਚ ਲੋਕ ਦੌੜਨਗੇ ਅਤੇਨਸ਼ਿਆਂ ਨੂੰ ਨਾਂਹਦਾ ਅਹਿਦ ਵੀ ਲਿਆ ਜਾਵੇਗਾਉਨ੍ਹਾਂ ਦੱਸਿਆ ਕਿ ਮੈਰਾਥਨ ਵਿਚ ਹਰ ਪੱਖੋਂ ਲੋੜੀਂਦੇ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣਗੇਤਾਂ ਜੋ ਸਾਰੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਨੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੂੰ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਬਦਲਵੇਂ ਰੂਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ।ਮੈਰਾਥਨ ਲਈ ਰਜਿਸਟ੍ਰੇਸ਼ਨ ਬਾਰੇ ਡਿਪਟੀ ਸਪੀਕਰ ਨੇ ਦੱਸਿਆ ਕਿ ਵੱਖ-ਵੱਖ ਵਰਗਾਂ ਲਈ ਚਾਹਵਾਨ ਵਿਅਕਤੀ/ਨੌਜਵਾਨwww.srsftge.comਰਾਹੀਂ ਨੈਸ਼ਨਲ ਮੈਰਾਥਨ ਵਾਸਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਮੁਕੰਮਲ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Punjab-Government-To-Organise-Shaheed-e-azam-Bhagat-Singh-National-Marathon-On-March-22-At-Mahilpur


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead