ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਵਿੱਚ ਲੰਬਿਤ ਸਿਵਲ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼
ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਸਿਵਲ ਕੰਮਾਂ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਭਾਰਤੀ ਹਵਾਈ ਸੈਨਾ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਡਰੇਨੇਜ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਨਵੇਅ, ਟੈਕਸੀਵੇਅ ਅਤੇ ਹੋਰ ਖੇਤਰਾਂ ਨਾਲ ਸਬੰਧਤ ਲੰਬਿਤ ਉਸਾਰੀਆਂ ਵਿੱਚ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੁਰੱਖਿਆ ਕੈਮਰਿਆਂ ਨੂੰ ਜਲਦੀ ਤੋਂ ਜਲਦੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਿਫਟ ਕਰਨ ਬਾਰੇ ਵੀ ਵਿਚਾਰ-ਵਟਾਂਦਰੇ ਕੀਤਾ।
ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕੀਤਾ ਕਿ ਅੰਦਰੂਨੀ ਸੜਕਾਂ ਦਾ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬ ਸਟੇਸ਼ਨ, ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ), ਬਾਗਬਾਨੀ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕਈ ਕੰਮ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਈਟ 'ਤੇ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ।
ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਇਹ ਵੀ ਆਸ ਪ੍ਰਗਟਾਈ ਕਿ ਹਵਾਈ ਅੱਡਾ ਆਰਥਿਕ ਉਤਪ੍ਰੇਰਕ ਵਜੋਂ ਕੰਮ ਕਰੇਗਾ, ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਬਹੁਤ ਕੁਝ ਨੂੰ ਹੁਲਾਰਾ ਦੇਵੇਗਾ।
Dc-Reviewed-The-Status-Of-Halwara-International-Airport-Works
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)