March 28, 2026 13:13:30

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

Mar7,2026 | Abhi | Chandigarh

—ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਵੱਲੋਂ ਨਿਰੰਤਰ ਫਾਲੋ-ਅੱਪ ਤੋਂ ਬਾਅਦ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ: ਡੀਜੀਪੀ ਗੌਰਵ ਯਾਦਵ
— ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ ਇਸ ਸਮੇਂ ਵਿਦੇਸ਼ਾਂ ‘ਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ: ਡੀਜੀਪੀ ਪੰਜਾਬ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।
ਜਾਣਕਾਰੀ ਅਨੁਸਾਰ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਨੇੜਿਓਂ ਜੁੜਿਆ ਹੋਇਆ ਹੈ, ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ। ਉਕਤ ਮੁਲਜ਼ਮ ਵਿਸ਼ੇਸ਼ ਕਰਕੇ ਅੰਮ੍ਰਿਤਸਰ ਖੇਤਰ ਵਿੱਚ ਵੱਡੀਆਂ ਹਸਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫੋਨ ‘ਤੇ ਫਿਰੌਤੀ ਮੰਗਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ।
ਉਨ੍ਹਾਂ ਕਿਹਾ ਕਿ ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਏਜੰਸੀਆਂ ਵੱਲੋਂ ਨਿਰੰਤਰ ਫਾਲੋ-ਅੱਪ ਸਦਕਾ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸਦੀ ਹਵਾਲਗੀ/ਡਿਪੋਰਟੇਸ਼ਨ ਹਾਸਲ ਕਰਨ ਲਈ ਕਾਨੂੰਨੀ ਅਤੇ ਕੂਟਨੀਤਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਸਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ ਹੈ।

Gangstran-Te-Vaar-Strikes-Abroad-Jaggu-Bhagwanpuria-Gang-Member-Amrit-Dalam-Detained-At-Moldova-Border


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead