*— 1 ਮਾਰਚ, 2025 ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਹਵ "> *— 1 ਮਾਰਚ, 2025 ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਹਵ" />
June 13, 2026 11:22:29

*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼*

Jun10,2026 | Vazul Galhotra | Chandigarh

*— 1 ਮਾਰਚ, 2025 ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਸਮੇਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਡੀਜੀਪੀ ਗੌਰਵ ਯਾਦਵ*

*— 2022 ਤੋਂ ਹੁਣ ਤੱਕ ਐਨਡੀਪੀਐਸ ਐਕਟ ਦੀ ਧਾਰਾ 68ਐਫ ਅਧੀਨ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਗਈਆਂ: ਡੀਜੀਪੀ ਪੰਜਾਬ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ - ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ - ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਨੇ ਕਿਹਾ, "ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਨੈਟਵਰਕ ਦੇ ਵਿੱਤੀ ਢਾਂਚੇ ਨੂੰ ਤੋੜਨ ਲਈ ਮਜ਼ਬੂਤ ਰਣਨੀਤੀ ਅਪਣਾਈ ਹੈ, ਜਿਸਦਾ ਉਦੇਸ਼ ਨਸ਼ਿਆਂ ਦੀ ਤਸਕਰੀ ਰਾਹੀਂ ਕਮਾਏ ਪੈਸਿਆਂ ਨਾਲ ਬਣਾਈਆਂ ਵਿੱਤੀ ਸੰਪਤੀਆਂ ਦੀ ਪਛਾਣ ਕਰਨਾ, ਟਰੇਸ ਕਰਨਾ, ਫ੍ਰੀਜ਼ ਕਰਨਾ ਅਤੇ ਜ਼ਬਤ ਕਰਨਾ ਹੈ।"
ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਹਵਾਲਾ ਸੰਚਾਲਕਾਂ, ਨਸ਼ੀਲੇ ਪਦਾਰਥਾਂ ਦੀ ਕਮਾਈ ਅਤੇ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਵਿਰੁੱਧ ਲਗਾਤਾਰ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੇ ਵਿੱਤੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ ਹੈ। ਇਸ ਮੁਹਿੰਮ ਦਾ ਉਦੇਸ਼ ਡਰੱਗ ਸਿੰਡੀਕੇਟਾਂ ਦੇ ਆਰਥਿਕ ਢਾਂਚੇ ਨੂੰ ਵੀ ਤਬਾਹ ਕਰਨਾ ਹੈ।
ਡੀਜੀਪੀ ਗੌਰਵ ਯਾਦਵ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ ਦੇ ਗੁਪਤ ਚੈਨਲਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਭਾਰੀ ਝਟਕਾ ਲੱਗਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ, ਸਮਰਪਿਤ ਇਨਫੋਰਸਮੈਂਟ ਆਪਰੇਸ਼ਨਾਂ ਤਹਿਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਦੀ ਬਰਾਮਦਗੀ ਕੀਤੀ ਗਈ ਹੈ।
ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਨੂੰ ਜ਼ਬਤ ਕਰਨ ਅਤੇ ਉਹਨਾਂ ਨੂੰ ਕੜਾ ਸਬਕ ਸਿਖਾਉਣ ਦੇ ਮੰਤਵ ਨਾਲ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2022 ਤੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਵੱਲੋਂ 1,727 ਤੋਂ ਵੱਧ ਜਾਇਦਾਦਾਂ ਜ਼ਬਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਗੈਰ-ਕਾਨੂੰਨੀ ਵਿੱਤੀ ਸਹੂਲਤ ਦੇਣ ਵਾਲਿਆਂ ਵਿਰੁੱਧ ਇਨ੍ਹਾਂ ਵੱਡੀਆਂ ਕਾਰਵਾਈਆਂ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ ਦੋਸ਼ੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਹੋਈ 20 ਕਰੋੜ ਤੋਂ ਵੱਧ ਦੀ ਕਮਾਈ ਵੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਇਸ ਬੇਮਿਸਾਲ ਸਫਲਤਾ ਠੋਸ ਜਾਂਚ ਅਤੇ ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਕਿਹਾ, "ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਨਾਲ ਨਹੀਂ ਜਿੱਤੀ ਜਾ ਸਕਦੀ। ਹਵਾਲਾ ਨੈੱਟਵਰਕ, ਅਪਰਾਧਾਂ ਨਾਲ ਹੋਈ ਕਮਾਈ ਅਤੇ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਨਿਸ਼ਾਨਾ ਬਣਾ ਕੇ, ਅਸੀਂ ਤਸਕਰਾਂ ਦੇ ਵਿੱਤੀ ਢਾਂਚੇ ਨੂੰ ਤਬਾਹ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਉਹ ਇਸ ਕਮਾਈ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਕਰ ਸਕਣ।"
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਦੀ ਵਿੱਤੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

-yudh-Nashian-Virudh-3-day-Statewide-Special-Campaign-Against-Illegal-Hawala-Operators-To-Crackdown-On-Narco-financing-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead