— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹੈਂਡਲਰਾਂ ਰਾਹੀਂ" />
August 22, 2026 19:12:30

ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

Aug19,2026 | Vazul Galhotra | Chandigarh

— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹੈਂਡਲਰਾਂ ਰਾਹੀਂ ਗੈਰ-ਕਾਨੂੰਨੀ ਅਸਲੇ ਅਤੇ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਸਪਲਾਈ ਕਰਦੇ ਸਨ: ਡੀਜੀਪੀ ਗੌਰਵ ਯਾਦਵ

— ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਤਫਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25) ਵਾਸੀ ਪਿੰਡ ਰਾਣੀਆਂ ਜੋ ਮੌਜੂਦਾ ਸਮੇਂ ਜੰਡ ਪੀਰ ਕਾਲੋਨੀ, ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ; ਸਤਨਾਮ ਸਿੰਘ (46) ਵਾਸੀ ਪਿੰਡ ਮਾਂਝ, ਅੰਮ੍ਰਿਤਸਰ; ਮਹਾਬੀਰ ਸਿੰਘ (34) ਵਾਸੀ ਪਿੰਡ ਰਾਜੋਕੇ, ਤਰਨ ਤਾਰਨ; ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24) ਵਾਸੀ ਕਰਤਾਰ ਨਗਰ, ਅੰਮ੍ਰਿਤਸਰ; ਹਰਮਨ ਸਿੰਘ ਉਰਫ਼ ਹੰਮਾ (23) ਅਤੇ ਨਰਿੰਦਰ ਸਿੰਘ ਉਰਫ਼ ਰੋਬਾ (26) ਦੋਵੇਂ ਵਾਸੀ ਕਾਲੇ ਘਣੂਪੁਰ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਭਿਖੀਵਿੰਡ, ਤਰਨ ਤਾਰਨ; ਗੁਰਜੰਟ ਸਿੰਘ ਉਰਫ਼ ਘੁੱਧਾ (24) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਦੋਵੇਂ ਵਾਸੀ ਭੱਲਾ ਕਾਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ, ਚਾਰ 9 ਐਮਐਮ ਗਲੋਕ, ਇੱਕ .32 ਬੋਰ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲੇ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਇਹ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਤੋਂ ਇਹ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਹੋਰ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਅਤੇ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਵਿਆਪਕ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ।
ਪਹਿਲੇ ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਪੁਖਤਾ ਇਤਲਾਹ ਦੇ ਆਧਾਰ 'ਤੇ ਮੁਲਜ਼ਮ ਦਰਸ਼ਨ ਉਰਫ਼ ਚੰਨਾ ਅਤੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਉਨ੍ਹਾਂ ਦੇ ਦੋ ਸਾਥੀਆਂ ਮਹਾਬੀਰ ਸਿੰਘ ਅਤੇ ਲਵਪ੍ਰੀਤ ਉਰਫ਼ ਲਵ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
ਇਨ੍ਹਾਂ ਚਾਰੇ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਹੈਰੋਇਨ ਦੇ ਵਪਾਰ ਲਈ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਿਆਂ ਤੋਂ ਇਲਾਵਾ ਅਸਲਾ ਐਕਟ ਅਤੇ ਚੋਰੀ ਦੇ ਕੇਸ ਸ਼ਾਮਲ ਹਨ।
ਦੂਜੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਹਰਮਨ ਉਰਫ਼ ਹੰਮਾ, ਨਰਿੰਦਰ ਉਰਫ਼ ਰੋਬਾ ਅਤੇ ਕਰਨ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, ਇੱਕ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ 12.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ 'ਚ ਵਰਤਿਆ ਜਾ ਰਿਹਾ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਸੀਪੀ ਹਰਮਨਬੀਰ ਸਿੰਘ ਨੇ ਦੱਸਿਆ ਕਿ ਇੱਕ ਹੋਰ ਵੱਡੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਗੁਰਜੰਟ ਉਰਫ਼ ਘੁੱਧਾ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 5.01 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ 85,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਕੇ ਭਰਾ ਹਨ ਅਤੇ ਗੈਰ-ਕਾਨੂੰਨੀ ਤੌਰ 'ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸਨ।
ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫ.ਆਈ.ਆਰ. ਨੰ. 148 ਮਿਤੀ 13.08.2026, ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 191 ਮਿਤੀ 18.08.2026 ਅਤੇ ਥਾਣਾ ਛੇਹਰਟਾ ਵਿਖੇ ਹੀ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫ.ਆਈ.ਆਰ. ਨੰ. 189 ਮਿਤੀ 18.08.2026 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead