March 28, 2026 10:07:52

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Feb14,2026 | Meenu Galhotra | Chandigarh

*•*ਖਸਤਾ ਹਾਲਤ ਕਾਰਨ ਸੁਰਖੀਆਂ ਵਿੱਚ ਰਹਿਣ ਵਾਲਾ ਸਕੂਲ ਸਿੱਖਿਆ ਦੇ ਮੁੜ ਸੁਰਜੀਤ ਹੋਣ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ*
•*ਟੁੱਟੇ-ਭੱਜੇ ਕਲਾਸਰੂਮਾਂ ਤੋਂ ਬਿਹਤਰ ਅਕਾਦਮਿਕ ਕਾਰਗੁਜ਼ਾਰੀ ਤੱਕ ਮਸੌਲ ਸਕੂਲ ਦਾ ਸਫਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ*
• *ਗੁਆਂਢੀ ਪਿੰਡ ਹੁਣ ਸਕੂਲ ਦੀ ਸ਼ਾਨਦਾਰ ਤਬਦੀਲੀ ਨੂੰ ਦੇਖਣ ਲਈ ਮਸੌਲ ਸਕੂਲ ਆ ਰਹੇ ਹਨ: ਹਰਜੋਤ ਸਿੰਘ ਬੈਂਸ*
•*ਪੰਜਾਬ ਸਰਕਾਰ ਹਰ ਸਰਕਾਰੀ ਸਕੂਲ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ*


ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸੀ।"
ਸ. ਬੈਂਸ ਨੇ ਕਿਹਾ, "ਮੈਂ ਉਸ ਸਮੇਂ ਇਸ ਸਕੂਲ ਦਾ ਦੌਰਾ ਕੀਤਾ ਸੀ ਅਤੇ ਮੈਂ ਇਸ ਸਕੂਲ ਵਿੱਚ ਆਉਣ ਵਾਲਾ ਪਹਿਲਾ ਸਿੱਖਿਆ ਮੰਤਰੀ ਸੀ। ਮੈਂ ਜੋ ਦੇਖਿਆ ਉਹ ਬਹੁਤ ਦੁਖਦਾਈ ਸੀ। ਇੱਥੇ ਸਿਰਫ਼ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਦੀ ਹੀ ਲੋੜ ਨਹੀਂ ਸੀ ਸਗੋਂ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਭਰੋਸੇ ਨੂੰ ਬਹਾਲ ਕਰਨ ਦੀ ਵੀ ਜ਼ਰੂਰਤ ਸੀ।"
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਉਨ੍ਹਾਂ ਨੇ ਸਕੂਲ ਨੂੰ ਇੱਕ ਮਾਡਲ ਸਕੂਲ ਵਿੱਚ ਬਦਲਣ ਦਾ ਅਹਿਦ ਲਿਆ ਸੀ। ਉਨ੍ਹਾਂ ਕਿਹਾ, ਮੇਰੇ ਦੌਰੇ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ। ਅੱਜ, ਸਕੂਲ ਨੂੰ ਇੱਕ ਨਵੀਂ ਇਮਾਰਤ, ਬਿਹਤਰ ਕਲਾਸਰੂਮ, ਬਿਹਤਰ ਸਹੂਲਤਾਂ ਅਤੇ ਸਿੱਖਣ ਦਾ ਅਨੁਕੂਲ ਵਾਤਾਵਰਣ ਪ੍ਰਦਾਨ ਕਰਕੇ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ।"
ਅਕਾਦਮਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿਦਿਆਰਥੀਆਂ ਦੇ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਜੋ ਕਿ ਕੇਂਦ੍ਰਿਤ ਦਖਲ ਦੇ ਸਕਾਰਾਤਮਕ ਨਤੀਜਿਆਂ ਨੂੰ ਦਰਸਾਉਂਦਾ ਹੈ। ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”
ਸਿੱਖਿਆ ਮੰਤਰੀ ਨੇ ਕਿਹਾ, “ਗੁਆਂਢੀ ਪਿੰਡ, ਜੋ ਕਦੇ ਸਕੂਲ ਦੀ ਹਾਲਤ 'ਤੇ ਚਿੰਤਾ ਪ੍ਰਗਟ ਕਰਦੇ ਸਨ, ਹੁਣ ਮਸੌਲ ਦਾ ਦੌਰਾ ਕਰਕੇ ਇਸ ਦੀ ਤਬਦੀਲੀ ਨੂੰ ਪ੍ਰਸ਼ੰਸਾ ਕਰਦੇ ਹਨ।”
ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਿੱਖਿਆ ਕ੍ਰਾਂਤੀ ਇੱਕ ਸੰਪੂਰਨ ਲਹਿਰ ਹੈ ਜਿਸ ਦਾ ਉਦੇਸ਼ ਅਕਾਦਮਿਕ ਖੇਤਰ ਨੂੰ ਹੁਲਾਰਾ ਦੇਣਾ, ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕਰਨਾ ਅਤੇ ਜਨਤਕ ਸਿੱਖਿਆ ਵਿੱਚ ਵਿਸ਼ਵਾਸ ਨੂੰ ਬਹਾਲ ਕਰਨਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਜਾਰੀ ਰੱਖੇਗੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਰ ਬੱਚੇ ਨੂੰ ਇੱਕ ਮਾਣਮੱਤੇ ਅਤੇ ਅਨੁਕੂਲ ਮਾਹੌਲ ਵਿੱਚ ਮਿਆਰੀ ਸਿੱਖਿਆ ਦਿੱਤੀ ਜਾਵੇ।"

Masol-Govt-School-Transformed-From-Shambles-To-Model-Institution-Under-Punjab-Sikhya-Kranti-Harjot-Singh-Bains


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead