ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਂਦੇ ਹੋਏ 70 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਹਰੇਕ ਵਿਅਕਤੀ ਨੂੰ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਸਿਵਲ ਸਰਜਨ ਲੁਧਿਆਣਾ, ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੋਂ ਇਲਾਵਾ, ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਹ ਇਲਾਜ ਉਪਲਬਧ ਹੋਵੇਗਾ। 70 ਸਾਲ ਜਾਂ ਇਸ ਤੋਂ ਵਧ ਉਮਰ ਵਾਲੇ ਵਿਅਕਤੀ ਆਪਣਾ ਈ-ਕਾਰਡ ਬਣਵਾਕੇ ਕਿਸੇ ਵੀ ਆਯੂਸ਼ਮਾਨ ਪੈਨਲ ਵਾਲੇ ਹਸਪਤਾਲ ਵਿੱਚ ਇਲਾਜ ਕਰਵਾ ਸਕਦੇ ਹਨ। ਲੁਧਿਆਣਾ ਜ਼ਿਲ੍ਹੇ ਵਿੱਚ ਇਸ ਸਮੇਂ 18 ਸਰਕਾਰੀ ਅਤੇ 75 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਤਹਿਤ ਮਾਨਤਾ ਪ੍ਰਾਪਤ ਹਨ।
ਡਿਪਟੀ ਮੈਡੀਕਲ ਕਮਿਸ਼ਨਰ-ਕਮ-ਨੋਡਲ ਅਫਸਰ, ਡਾ. ਰੀਮਾ ਗੋਗੀਆ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਹਰ ਲਾਭਪਾਤਰੀ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਹ ਯੋਜਨਾ ਲੋੜਵੰਦ ਅਤੇ ਬਜ਼ੁਰਗ ਜਨਤਾ ਲਈ ਵੱਡੀ ਰਹਤ ਸਾਬਤ ਹੋਵੇਗੀ।
ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਈ-ਕਾਰਡ ਤੁਰੰਤ ਬਣਵਾਉਣ ਅਤੇ ਇਸ ਯੋਜਨਾ ਦੇ ਲਾਭ ਤੋਂ ਵਾਂਝੇ ਨਾ ਰਹਿਣ। ਅਧਿਕ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਨੇੜਲੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰੋ।
Free-Treatment-Under-Ayushman-Bharat-Scheme-For-Individuals-Aged-70-And-Above-Civil-Surgeon-Ludhiana
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)