ਮੀਡੀਆ ਵਿੰਗ ਦੀ ਟੀਮ ਨੇ ਆਮ ਲੋਕਾਂ ਨੂੰ ਕੀਤਾ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ
ਸਿਹਤ ਵਿਭਾਗ ਵੱਲੋ ਮਲੇਰੀਆ ਵਿਰੁੱਧ ਮਨਾਏ ਜਾ ਰਹੇ ਮਹੀਨੇ ਦੌਰਾਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਨੈਸ਼ਨਲ ਵੈਕਟਰ ਬੋਰਨ ਡਜੀਜ਼ਜ ਕੰਟਰੋਲ ਪ੍ਰੋਗਰਾਮ ਤਹਿਤ ਬਿਮਾਰੀਆਂ ਦੀ ਰੋਕਥਾਮ ਕਰਨ ਲਈ ਸ਼ਹਿਰੀ ਅਤੇ ਪੇਡੂ ਖੇਤਰਾਂ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਮਲੇਰੀਆ ਤੋ ਬਚਾਅ ਲਈ ਜਾਗਰੂਕ ਕਰਨ ਤਹਿਤ ਵਿਸ਼ੇਸ ਕੈਪ ਲਗਾਏ ਜਾ ਰਹੇ ਹਨ ਤਾਂ ਕਿ ਆਮ ਲੋਕਾਂ ਨੂੰ ਬਿਮਾਰੀਆਂ ਤੋ ਬਚਾਇਆ ਜਾ ਸਕੇ।ਡਾ ਰਮਨਦੀਪ ਕੌਰ ਨੇ ਦੱਸਿਆ ਕਿ ਮਲੇਰੀਆ ਡੇਂਗੂ ਦੀ ਤਰ੍ਹਾ ਮਲੇਰੀਆ ਵੀ ਮੱਛਰ ਦੇ ਕੱਟਣ ਕਾਰਨ ਫੈਲਦਾ ਹੈ,ਇਸ ਮੱਛਰ ਨੂੰ ਐਨਫਲੀਜ ਫੀਮੇਲ ਮੱਛਰ ਕਿਹਾ ਜਾਂਦਾ ਹੈ ਜੋ ਕਿ ਗੰਦੇ ਪਾਣੀ ਤੇ ਪੈਦਾ ਹੁੰਦਾ ਹੈ ਜਿਸ ਦੀ ਪੈਦਾਇਸ਼ ਨੂੰ ਰੋਕਣ ਲਈ ਆਮ ਲੋਕਾਂ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ ।ਜਿਲ੍ਹਾ ਐਪੀਡੀਮੋਲੋਜਿਸ਼ਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ।ਕਿਸੇ ਵਿਅਕਤੀ ਨੂੰ ਠੰਢ ਲੱਗ ਕੇ ਤੇਜ਼ ਬੁਖਾਰ ਦਾ ਹੋਣਾ,ਸਿਰ ਦਰਦ ਹੋਣਾ,ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅਤੇ ਦਿਲ ਕੱਚਾ ਜਾਂ ਉਲਟੀਆਂ ਆਉਣ ਆਦਿ ਮਲੇਰੀਆ ਦੇ ਲੱਛਣ ਹੋ ਸਕਦੇ ਹਨ । ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੇ ਤਰੁੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣ ਤੋ ਬਾਅਦ ਜੇਕਰ ਮਲੇਰੀਆ ਦੀ ਸਿ਼ਕਾਇਤ ਹੋਵੇ ਤਾਂ ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ। ਇਸ ਮੌਕੇ ਅੱਜ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ,ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ,ਮਲਟੀਪਰਪਜ਼ ਹੈਲਥ ਵਰਕਰ ਸੁਖਪ੍ਰੀਤ ਸਿੰਘ ਅਤੇ ਸੌਰਵ ਵਾਲੀਆ ਨੇ ਅੱਜ ਸ਼ਹਿਰੀ ਮੁਢਲਾ ਸਿਹਤ ਕੇਂਦਰ ਅਬਦੁੱਲਾਪੁਰ ਬਸਤੀ ਵਿਖੇ ਆਮ ਲੋਕਾਂ ਨੂੰ ਮਲੇਰੀਆ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।
Malaria-Testing-Is-Done-Free-Of-Cost-In-All-Government-Health-Centers-Dr-Ramandeep-Kaur
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)