June 23, 2025 03:42:22

ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਸਕਿੱਲ ਡਿਵੈਲਪਮੈਂਟ ਸਿਖਿਆਰਥੀਆਂ ਦੇ ਹੋਏ ਰੂਬਰੂ

Jun5,2025 | Meenu Galhotra | Ludhiana

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਜਿਨ੍ਹਾਂ ਵਿੱਚ ਪ੍ਰੋ. ਰੇਨੂ ਵਿੱਜ, ਵਾਈਸ ਚਾਂਸਲਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ; ਪ੍ਰੋ. ਜੈ ਸਿੰਘ, ਵਾਈਸ ਚਾਂਸਲਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ; ਡਾ. ਸੰਜੀਵ ਸੂਦ, ਵਾਈਸ ਚਾਂਸਲਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ; ਪ੍ਰੋ. ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ।

ਇਸ ਮੌਕੇ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ, ਸਕਿੱਲ ਡਿਵੈਲਪਮੈਂਟ ਨੇ ਸੈਂਟਰ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਅਤੇ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰੇ ’ਤੇ ਆਏ ਹੋਏ ਮਹਿਮਾਨਾਂ ਨੇ ਅਗਾਂਹਵਧੂ ਮਧੂ-ਮੱਖੀ ਪਾਲਕਾਂ ਦੇ ਮਹੀਨਾਵਾਰ ਕੈਂਪ ਵਿੱਚ ਸ਼ਿਰਕਤ ਕਰਕੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ।

ਡਾ. ਸੰਜੀਵ ਸੂਦ, ਵਾਈਸ ਚਾਂਸਲਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਨੇ ਵਿਸ਼ੇਸ਼ ਤੌਰ ’ਤੇ ਮਧੂ-ਮੱਖੀ ਪਾਲਣ ਦੇ ਕਿੱਤੇ ਨੂੰ ਮਹੱਤਵਪੂਰਨ ਦੱਸਦੇ ਹੋਏ ਮਧੂ-ਮੱਖੀ ਪਾਲਕਾਂ ਨੂੰ ਆਪਣੇ ਵਡਮੁੱਲੇ ਸੁਝਾਅ ਦਿੱਤੇ, ਜਿਹੜੇ ਕਿ ਮਧੂ-ਮੱਖੀ ਪਾਲਕਾਂ ਨੂੰ ਆਪਣੇ ਧੰਦੇ ਨੂੰ ਵਪਾਰਕ ਪੱਧਰ ’ਤੇ ਪਹੁੰਚਾਉਣ ਲਈ ਸਹਾਇਕ ਸਿੱਧ ਹੋਣਗੇ ਅਤੇ ਭਵਿੱਖ ਵਿੱਚ ਸ਼ਹਿਦ ਦੀ ਵਿਕਰੀ ਲਈ ਇੱਕ ਨਵਾਂ ਰਾਹ ਖੁੱਲ ਜਾਵੇਗਾ। ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਮਿਤੀ 02 ਜੂਨ ਤੋਂ ਚੱਲ ਰਹੇ ਘਰੇਲੂ ਪੱਧਰ ’ਤੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਕੋਰਸ ਦੇ ਸਿਖਿਆਰਥੀਆਂ ਨੇ ਮਹਿਮਾਨਾਂ ਨਾਲ਼ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ; ਡਾ. ਮਨਜੀਤ ਸਿੰਘ, ਡੀਨ, ਖੇਤੀਬਾੜੀ ਇੰਜਨੀਅਰਿੰਗ ਕਾਲਜ; ਡਾ. ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ; ਡਾ. ਜੀ.ਐੱਸ. ਮਾਂਗਟ, ਵਧੀਕ ਨਿਰਦੇਸ਼ਕ ਖ਼ੋਜ; ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ; ਡਾ. ਵਿਸ਼ਾਲ ਬੈਕਟਰ, ਡਾ. ਲਵਲੀਸ਼ ਗਰਗ, ਡਾ. ਕੁਲਵੀਰ ਕੌਰ, ਡਾ. ਪ੍ਰੇਰਨਾ ਕਪਿਲਾ, ਡਾ. ਭਾਰਤੀ ਮਹਿੰਦਰੂ, ਮੈਡਮ ਕੁਲਦੀਪ ਕੌਰ ਅਤੇ ਮੈਡਮ ਕੰਵਲਜੀਤ ਕੌਰ ਵਿਸ਼ੇਸ਼ ਤੌਰ ֹ’ਤੇ ਸ਼ਾਮਲ ਸਨ।


Vice-Chancellors-Of-Various-Universities-Meet-Skill-Development-Trainees


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead