ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋ 22 ਅਗਸਤ (ਸ਼ੁਕਰਵਾਰ) ਨੂੰ ਸਥਾਨਕ ਜੀ.ਜੀ.ਐਨ. ਕੈਂਪਸ, ਘੁਮਾਰ ਮੰਡੀ, ਸਿਵਲ ਲਾਈਨਜ਼ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵੇਰੇ 9.00 ਵਜੇ ਤੋਂ ਦੁਪਹਿਰ 4 ਵਜੇ ਤੱਕ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲਗਭਗ 40 ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।
ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਹੋਵੇ। ਨੌਜਵਾਨ ਲਈ ਆਪਣੀ ਯੋਗਤਾ ਬਾਰਵੀ, ਡਿਪਲੋਮਾ, ਆਈ.ਟੀ.ਆਈ., ਗ੍ਰੇਜ਼ੂਏਟ, ਪੋਸਟ ਗ੍ਰੇਜ਼ੂੲੈਟ, ਬੀ.ਟੈਕ ਅਤੇ ਐਮ.ਬੀ.ਏ.ਪਾਸ ਆਉਟ ਆਪਣੀ ਅਕਾਦਮਿਕ ਯੋਗਤਾਵਾਂ ਅਤੇ ਸਰਟੀਫਿਕੇਟਾਂ ਸਮੇਤ ਰੇਜ਼ਿਊਮ ਦੀਆਂ 2 ਨਕਲਾਂ ਅਤੇ ਅਤੇ 2 ਪਾਸਪੋਰਟ ਫੋਟੋਆਂ ਲਿਆਉਣੀਆਂ ਲਾਜ਼ਮੀ ਹਨ। ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਤੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ।
ਵਧੇਰੇ ਜਾਣਕਾਰੀ ਲਈ ਇਸ ਡੀ.ਬੀ.ਈ.ਈ. ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Mega-Job-Fair-To-Be-Organized-On-August-22-At-Ggn-Campus
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)