March 28, 2026 08:30:53

ਕੁਦਰਤੀ ਸਰੋਤਾਂ ਦੀ ਸੰਭਾਲ ਦੇ ਹੋਕੇ ਨਾਲ ਪੀ.ਏ.ਯੂ. ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਸੰਪੰਨ ਹੋਈ

Aug22,2025 | Meenu Galhotra | Ludhiana

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਦਿਨਾਂ ਵਰਕਸ਼ਾਪ ਅੱਜ ਇੱਥੇ ਸਮਾਪਤ ਹੋ ਗਈ | ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਵਿਗਿਆਨੀਆਂ, ਪਸਾਰ ਮਾਹਿਰਾਂ ਅਤੇ ਅਧਿਕਾਰੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ| ਇਸ ਵਰਕਸ਼ਾਪ ਵਿੱਚ ਹਾੜੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਖੇਤਾਂ ਵਿੱਚ ਚੱਲ ਰਹੇ ਤਜਰਬਿਆਂ, ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਉੱਪਰ ਭਰਪੂਰ ਚਰਚਾ ਹੋਈ | ਇਸ ਤੋਂ ਇਲਾਵਾ ਉਤਪਾਦਨ ਤਕਨੀਕਾਂ ਅਤੇ ਸੁਰੱਖਿਆ ਤਕਨਾਲੋਜੀ ਦੀਆਂ ਸਿਫ਼ਾਰਸ਼ਾਂ ਬਾਰੇ ਨਿੱਠ ਕੇ ਵਿਚਾਰ-ਚਰਚਾ ਵੀ ਹੋਈ|

ਇਸ ਵਰਕਸ਼ਾਪ ਦੇ ਦੂਸਰੇ ਦਿਨ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨਾਲ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ਤੇ ਸ਼ੈਸਨ ਵਿਚ ਸ਼ਿਰਕਤ ਕੀਤੀ| ਡਾ. ਢੱਟ ਨੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਖੋਜ ਇਕ ਨਿਰੰਤਰ ਗਤੀਮਾਨ ਰਹਿਣ ਵਾਲਾ ਵਰਤਾਰਾ ਹੈ| ਭਵਿੱਖ ਦੀ ਆਸ ਲਈ ਬੀਤੇ ਦੀਆਂ ਕਮੀਆਂ ਤੋਂ ਸਿੱਖਣ ਦੇ ਅਮਲ ਵਿਚ ਵਰਤਮਾਨ ਦੀ ਖੋਜ ਜੁੜੀ ਹੁੰਦੀ ਹੈ| ਉਹਨਾਂ ਪਸਾਰ ਕਰਮੀਆਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਨਾਲ ਸੰਬੰਧਿਤ ਪਰਿਵਾਰਾਂ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਜਾਣਨ ਅਤੇ ਉਹਨਾਂ ਦੀਆਂ ਰਾਵਾਂ ਨੂੰ ਮਹੱਤਵ ਦੇਣ| ਡਾ. ਢੱਟ ਨੇ ਖੇਤੀ ਵਿਭਿੰਨਤਾ ਅਤੇ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਅਤੇ ਮੁੱਲਵਾਧੇ ਲਈ ਮਾਹਿਰਾਂ ਨੂੰ ਵਧੇਰੇ ਯੋਗ ਢੰਗ ਨਾਲ ਆਪਣੀ ਰਾਇ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ| ਉਹਨਾਂ ਕਿਹਾ ਕਿ ਮੌਜੂਦਾ ਦੌਰ ਖੇਤੀ ਉਤਪਾਦਨ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਪੋਸ਼ਕ ਤੱਤਾਂ ਰਾਹੀਂ ਸੰਤੁਲਿਤ ਭੋਜਨ ਸਮਾਜ ਨੂੰ ਮੁਹੱਈਆ ਕਰਾਉਣ ਦੀ ਜ਼ਰੂਰਤ ਦਾ ਧਾਰਨੀ ਹੈ| ਇਸਦੇ ਨਾਲ ਹੀ ਨਿਰਦੇਸ਼ਕ ਖੋਜ ਨੇ ਪੀ.ਏ.ਯੂ. ਦੀਆਂ ਖੋਜ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ| ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਸਾਰ ਮਾਹਿਰਾਂ ਵੱਲੋਂ ਲਿਆਂਦੇ ਕਿਸਾਨਾਂ ਦੇ ਸੁਝਾਵਾਂ ਦੇ ਅਨੁਸਾਰ ਹੀ ਖੋਜ ਦੀ ਵਿਉਂਤਬੰਦੀ ਯਕੀਨੀ ਬਣਾਈ ਜਾਵੇਗੀ |

ਆਖਰੀ ਸੈਸ਼ਨ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਆਪਣੀ ਵਿਸ਼ੇਸ਼ ਟਿੱਪਣੀ ਵਿੱਚ ਇਸ ਵਰਕਸ਼ਾਪ ਨੂੰ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਿਚਕਾਰ ਸਾਂਝ ਦਾ ਪ੍ਰਤੀਕ ਕਿਹਾ | ਉਹਨਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਖੋਜਾਂ ਅਤੇ ਵਿਕਸਿਤ ਕੀਤੀਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਮਾਹਿਰਾਂ ਨੂੰ ਹੋਰ ਵੀ ਤਨਦੇਹੀ ਨਾਲ ਯਤਨ ਕਰਨੇ ਚਾਹੀਦੇ ਹਨ | ਉਹਨਾਂ ਆਸ ਪ੍ਰਗਟਾਈ ਕਿ ਇਸ ਵਰਕਸ਼ਾਪ ਤੋਂ ਪ੍ਰਾਪਤ ਸਿੱਟਿਆਂ ਅਤੇ ਖੇਤੀ ਤਕਨਾਲੋਜੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਮਾਹਿਰ ਸਿਰਤੋੜ ਯਤਨ ਕਰਨਗੇ|

ਜ਼ਿਕਰਯੋਗ ਹੈ ਕਿ ਇਸ ਦੋ ਦਿਨਾਂ ਵਰਕਸ਼ਾਪ ਵਿੱਚ ਖੋਜ ਖੇਤਰਾਂ ਦੇ ਦੌਰੇ ਤੋਂ ਬਿਨਾਂ ਤਿੰਨ ਤਕਨੀਕੀ ਸੈਸ਼ਨਾਂ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਖੇਤੀ ਨਾਲ ਜੁੜੇ ਮੁੱਦਿਆ ਅਤੇ ਆਰਥਿਕਤਾ ਬਾਰੇ ਵੱਖੋ-ਵੱਖਰੇ ਨੁਕਤਿਆਂ ਤੋਂ ਆਪਣੀਆਂ ਪੇਸ਼ਕਾਰੀਆਂ ਅਤੇ ਵਿਚਾਰ ਦਿੱਤੇ | ਇਹਨਾਂ ਤਕਨੀਕੀ ਸੈਸ਼ਨਾਂ ਵਿੱਚ ਖੇਤੀ ਇੰਜਨੀਅਰਿੰਗ, ਜੰਗਲਾਤ, ਮਾਈਕ੍ਰੋਬਾਇਆਲੋਜੀ ਅਤੇ ਖੇਤੀ ਆਰਥਿਕਤਾ ਸੰਬੰਧੀ ਨੁਕਤਿਆਂ ਉੱਪਰ ਨਿੱਠ ਕੇ ਵਿਚਾਰ ਚਰਚਾ ਹੋਈ ਅਤੇ ਆਉਂਦੇ ਹਾੜੀ ਸੀਜ਼ਨ ਦੌਰਾਨ ਚੰਗੇ ਖੇਤੀ ਉਤਪਾਦਨ ਲਈ ਬਹੁਤ ਸਾਰੀਆਂ ਧਾਰਨਾਵਾਂ ਨਿੱਤਰ ਕੇ ਸਾਹਮਣੇ ਆਈਆਂ | ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਪ੍ਰਯੋਗਾਂ ਅਧੀਨ ਖੇਤਰ ਦਾ ਦੌਰਾ ਕਰਵਾਇਆ ਗਿਆ | ਵਰਕਸ਼ਾਪ ਦੇ ਸਮਾਪਤੀ ਸਮਾਗਮ ਦੀ ਸਮੁੱਚੀ ਕਾਰਵਾਈ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਬਾਖੂਬੀ ਚਲਾਈ | ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਸ਼ੈਸਨ ਦੇ ਅੰਤ ਤੇ ਭਾਗ ਲੈਣ ਵਾਲੇ ਸਮੂਹ ਮਾਹਿਰਾਂ ਅਤੇ ਬੁਲਾਰਿਆਂ ਦਾ ਧੰਨਵਾਦ ਕੀਤਾ|

A-Two-day-Workshop-Of-Research-And-Extension-Experts-On-Conservation-Of-Natural-Resources-Concluded-At-Pau


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead