- ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ - ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਉਨ੍ਹਾ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਕੁਲਦੀਪ ਬਾਵਾ ਅਤੇ ਹੋਰ ਵੱਖ-ਵੱਖ ਅਧਿਕਾਰੀ ਵੀ ਮੌਜੂਦ ਸਨ।ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਸੰਜੋਏ ਗਏ ਸੁਪਨਿਆਂ ਦੀ ਪੂਰਤੀ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।
Administration-Observes-Two-Minutes-Silence-To-Pay-Tribute-To-Martyrs-Of-Freedom-Struggle
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)