ਸਿੱਖ ਧਰਮ ਦੇ ਛੇਵੇਂ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ-ਸਿਪਾਹੀ ਦੀ ਪਰੰਪਰਾ ਸਥਾਪਿਤ ਕਰਕੇ ਸਿੱਖ ਧਰਮ ਨੂੰ ਮਨੁੱਖਤਾ ਦੀ ਰੱਖਿਆ ਦਾ ਮਜ਼ਬੂਤ ਜ਼ਰੀਆ ਬਣਾਇਆਉਨ੍ਹਾਂ ਨੇ ਅਕਾਲ ਤਖ਼ਤ ਦੀ ਸੰਸਥਾ ਰਾਹੀਂ ਸਿੱਖ ਧਰਮ ਨੂੰ ਮਜ਼ਬੂਤ ਕੀਤਾ ਅਤੇ ਹਿੰਦੂ-ਸਿੱਖ ਏਕਤਾ ਦਾ ਇੱਕ ਡੂੰਘਾ ਸੰਦੇਸ਼ ਦਿੱਤਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤ ਦਿਵਸ ‘ਤੇ ਨਿਮਰ ਸ਼ਰਧਾਂਜਲੀਆਂ ਭੇਟ ਕੀਤੀਆਂ।ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਿੱਖ ਧਰਮ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ-ਸਿਪਾਹੀ ਦੀ ਪਰੰਪਰਾ ਸਥਾਪਿਤ ਕਰਕੇ ਸਿੱਖ ਧਰਮ ਨੂੰ ਮਨੁੱਖਤਾ ਦੀ ਰੱਖਿਆ ਦਾ ਮਜ਼ਬੂਤ ਮਾਧਿਅਮ ਬਣਾਇਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅਕਾਲ ਤਖ਼ਤ ਦੀ ਸੰਸਥਾ ਰਾਹੀਂ ਸਿੱਖ ਧਰਮ ਨੂੰ ਮਜ਼ਬੂਤ ਕੀਤਾ ਅਤੇ ਮੁਗਲਾਂ ਦੀ ਕੈਦ ਤੋਂ ਹਿੰਦੂਆਂ ਨੂੰ ਰਿਹਾਅ ਕਰਵਾ ਕੇ ਹਿੰਦੂ-ਸਿੱਖ ਏਕਤਾ ਦਾ ਇੱਕ ਡੂੰਘਾ ਸੰਦੇਸ਼ ਦਿੱਤਾ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)